ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰੁਦੁਵਾਰਾ ਗੁਰੂਸਰ ਬੇਰੀਆਂ ਸਾਹਿਬ ਪਿੰਡ ਭੁੱਚੋ ਖੁਰਦ ਜ਼ਿਲ੍ਹਾ ਬਠਿੰਡਾ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਜਾਣਕਾਰੀ ਦਿੰਦੇ ਹੋਏ ਗੁਰਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਸੰਧੂ ਖੁਰਦ ਨੇ ਕਿਹਾ ਕਿ ਸਾਨੂੰ ਸਾਹਿਬਜਾਦਿਆਂ ਦੀ ਸ਼ਹੀਦੀ ਤੋਂ ਪ੍ਰੇਰਨਾ ਲੈਕੇ ਆਪਣੇ ਧਰਮ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ ਅਤੇ ਇਨ੍ਹਾਂ ਦਿਨਾਂ ਵਿੱਚ ਖੁਸ਼ੀ ਦੇ ਪ੍ਰੋਗਰਾਨ ਨਹੀਂ ਉਲੀਕਣੇ ਚਾਹੀਦੀ ਸਗੋਂ ਗੁਰਬਾਣੀ ਪੜ੍ਹ ਸੁਣ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ ਇਸ ਮੌਕੇ ਉਹਨਾਂ ਨੇ ਗੁਰਦੁਵਾਰਾ ਪ੍ਰਬੰਧਕਾਂ, ਸਮੂੰਹ ਸੰਗਤਾਂ ਅਤੇ ਆਏ ਹੋਏ ਢਾਡੀ ਜਥੇਆਂ ਦਾ ਧੰਨਵਾਦ ਕੀਤਾ ਅਤੇ ਪੰਜ ਪਿਆਰੇ ਸਾਹਿਬਾਨਾਂ ਦਾ ਸਿਰੋਪਾਏ ਦੇ ਕੇ ਸਨਮਾਨ ਵੀ ਕੀਤਾ.
