ਬਠਿੰਡਾ ਨੇੜੇ ਰਾਮਪੁਰਾ ਫੂਲ ‘ਚ ਆਪਣੀ ਕਿਰਤ ਕਰਨ ਵਾਲੇ ਇਕ ਗੁਰਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਿਵ ਸੈਨਿਕ ਕਹਾਉਂਦੇ ਗੁੰਡਿਆਂ ਵੱਲੋਂ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਉਣ ਤੇ ਗ੍ਰੰਥੀ ਸਭਾ ਨੇ ਕਰੜਾ ਨੋਟਿਸ ਲਿਆ।ਗ੍ਰੰਥੀ ਸਭਾ ਦੇ ਸੀਨੀਅਰ ਭਾਈ ਬਲਜਿੰਦਰ ਸਿੰਘ ਜੀ ਛੰਨਾ, ਭਾਈ ਰਣਜੀਤ ਸਿੰਘ ਜੀ ਯੂ.ਕੇ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਅਜਿਹੇ ਮਾਮਲੇ ਚਿੰਤਾ ਦਾ ਵਿਸ਼ਾ ਹਨ ਭਾਈ ਬਲਜਿੰਦਰ ਸਿੰਘ ਜੀ ਛੰਨਾ ਜੀ ਨੇ ਕਿਹਾ ਕਿ ਪੁਲਿਸ ਇਹਨਾਂ ਦੋਵੇਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ਤੁਰੰਤ ਸਖਤ ਕਾਨੂੰਨੀ ਕਾਰਵਾਈ ਕਰੇ।ਅਜਿਹੀਆਂ ਘਟਨਾਵਾਂ ਪੰਜਾਬ ਦੀ ਧਰਤੀ ਤੇ ਬਰਦਾਸ਼ਤ ਯੋਗ ਨਹੀਂ ਹਨ ਉਹਨਾਂ ਪੰਜਾਬ ਸਰਕਾਰ ਨੂੰ ਵੀ ਸਖਤ ਲਹਿਜੇ ਚ ਕਿਹਾ ਕਿ ਇਹਨਾਂ ਕੇਸਾਂ ਚ ਕਿਸੇ ਤਰ੍ਹਾਂ ਦੀ ਢਿੱਲੀ ਕਾਰਗੁਜਾਰੀ ਮਨਜੂਰ ਨਹੀਂ ਹੋਵੇਗੀ।
ਗ੍ਰੰਥੀ ਸਭਾ ਦੇ ਆਗੂਆਂ ਨੂੰ ਸਾਂਝੇ ਰੂਪ ਵਿੱਚ ਕਿਹਾ ਕਿ ਰਾਮਪੁਰਾ ਫੂਲ ਦੇ ਨੇੜੇ ਬਰਨਾਲਾ-ਬਠਿੰਡਾ ਸੜਕ ਉੱਤੇ ਆਪਣੀ ਕਿਰਤ ਕਰ ਰਹੇ ਗੁਰਸਿੱਖ ਬਜ਼ੁਰਗ ਸ. ਜਗਤਾਰ ਸਿੰਘ ਨਾਲ ਨਸ਼ੇ ਦੀ ਹਾਲਤ ਵਿੱਚ ਇੱਕ ਵਿਅਕਤੀ ਵੱਲੋਂ ਕੁੱਟ ਮਾਰ ਕਰਕੇ ਉਹਨਾਂ ਦਾ ਦਾਹੜਾ ਪੁੱਟਿਆ ਗਿਆ, ਦਸਤਾਰ ਦੀ ਬੇਅਦਬੀ ਕੀਤੀ ਗਈ ਤੇ ਕੱਪੜੇ ਵੀ ਪਾੜੇ ਗਏ। ਉਹਨਾਂ ਕਿਹਾ ਕਿ ਪੰਜਾਬ ਅੰਦਰ ਇੱਕ ਕਿਰਤੀ ਸਿੱਖ ਨਾਲ ਅਜਿਹੀ ਘਟਨਾ ਵਾਪਰਨੀ ਬੇਹਦ ਦੁਖਦਾਈ ਅਤੇ ਚਿੰਤਾਜਨਕ ਹੈ ਉਹਨਾਂ ਕਿਹਾ ਕਿ ਜੇਕਰ ਲੋਕ ਅਮਨ ਸ਼ਾਂਤੀ ਤੇ ਸੁਰੱਖਿਤ ਮਾਹੌਲ ਵਿੱਚ ਆਪਣੀ ਕਿਰਤ ਵੀ ਨਹੀਂ ਕਰ ਸਕਦੇ ਤਾਂ ਉਹ ਕਿੱਥੇ ਜਾਣ। ਇਸ ਮਾਮਲੇ ਵਿੱਚ ਉਹਨਾਂ ਕਿਹਾ ਕਿ ਪੁਲਿਸ ਦੋਸੀ ਵਿਅਕਤੀ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਨਾਲ-ਨਾਲ ਸਖਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕਰੇ, ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਿਵ ਸੈਨਿਕ ਅਖਵਾਉਂਦੇ ਗੁੰਡਿਆਂ ਵੱਲੋਂ ਸਰਕਾਰੀ ਛਤਰ ਛਾਇਆ ਹੇਠ ਰਹਿ ਕੇ ਆਪਣੀ ਗੱਡੀ ਵਿੱਚ ਜਾ ਰਹੇ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਕੀਤੀ। ਜ਼ਿਕਰਯੋਗ ਆ ਕਿ ਇਹਨਾਂ ਗੁੰਡਿਆਂ ਨੂੰ ਸਰਕਾਰ ਨੇ ਸਿਕਿਉਰਟੀ ਮੁਹਈਆ ਕਰਵਾਈ ਹੋਈ ਇਸ ਮਾਮਲੇ ਵਿੱਚ ਜਲਦੀ ਬਣਦੀ ਕਾਰਵਾਈ ਕੀਤੀ ਜਾਵੇ, ਜੇਕਰ ਟਾਲਮਟੋਲ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਸਮੇਤ ਗ੍ਰੰਥੀ ਸਭਾ ਅਗਲਾ ਪ੍ਰੋਗਰਾਮ ਦੇਵੇਗੀ। ਗ੍ਰੰਥੀ ਸਭਾ ਦੇ ਆਗੂਆਂ ਨੂੰ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਦੀ ਘਟਨਾ ਤੋਂ ਬਾਅਦ ਸਮੂਹ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ ਅਤੇ ਜੇਕਰ ਸਰਕਾਰ ਨੇ ਜਲਦ ਹੀ ਸਖਤ ਕਾਰਵਾਈ ਨਾ ਕੀਤੀ ਤਾਂ ਹਰ ਤਰਾਂ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਪੰਜਾਬ ਸਰਕਾਰ ਅਤੇ ਪੁਲਿਸ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੇ ਲੋਕਾਂ ਖਾਸ ਕਰਕੇ ਸਿੱਖਾਂ ਨੂੰ ਸੁਰੱਖਿਤ ਮਾਹੌਲ ਮੁਹਈਆ ਕਰਵਾਏ ਅਤੇ ਕਿਸੇ ਵੀ ਤਰ੍ਹਾਂ ਨਾਲ ਭਾਈਚਾਰਿਆਂ ਵਿਚਕਾਰ ਆਪਸੀ ਸਾਂਝ ਨੂੰ ਛੱਟ ਨਾ ਵੱਜਣ ਦੇਵੇ। ਇਸ ਮੌਕੇ ਗ੍ਰੰਥੀ ਸਭਾ ਦੇ ਭਾਈ ਬਲਵਿੰਦਰ ਸਿੰਘ ਜੀ ਛੰਨਾ,ਭਾਈ ਰਣਜੀਤ ਸਿੰਘ ਜੀ ਯੂ.ਕੇ ਅਤੇ ਹੋਰ ਵੀ ਆਗੂ ਸ਼ਾਮਿਲ ਹਨ
