ਰਾਏਕੋਟ 30ਜੁਲਾਈ-
ਬਾਬਾ ਬੁੱਢਾ ਜੀ ਇਟਰਨੈਸਨਲ ਗੁਰਮਤਿ ਗ੍ਰੰਥੀ ਸਭਾ (ਰਜਿ.) ਭਾਰਤ ਦੇ ਚੇਅਰਮੈਨ ਭਾਈ ਭੁਪਿੰਦਰ ਸਿੰਘ ਸਰਪੰਚ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਸ. ਗੁਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਚੇਅਰਮੈਨ ਨੇ ਕਿਹਾ ਕਿ ਸ. ਗੁਰਵਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਚੇਅਰਮੈਨ ਗ੍ਰੰਥੀ ਸਭਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।
ਇਸੇ ਦੌਰਾਨ ਗ੍ਰੰਥੀ ਸਭਾ ਦੇ ਕੌਮੀ ਪ੍ਰਧਾਨ ਭਾਈ ਬਲਜਿੰਦਰ ਸਿੰਘ ਛੰਨਾ. ਪੰਜਾਬ ਪ੍ਰਧਾਨ ਭਾਈ ਰਣਜੀਤ ਸਿੰਘ ਯੂਕੇ. ਸੀਨੀਅਰ ਮੀਤ ਪ੍ਰਧਾਨ ਬਾਬਾ ਸਿੰਦਰ ਸਿੰਘ. ਫਲਾਇੰਗ ਇੰਚਾਰਜ ਸਤਿਨਾਮ ਸਿੰਘ ਅਕਾਲੀ. ਅਤੇ ਹੋਰ ਅਹੁਦੇਦਾਰ ਸਾਹਿਬਾਨਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
