ਗੁਰੂਘਰਾਂ ਦੀ ਸੇਵਾ ਵਿੱਚ ਕਾਰਸੇਵਾ ਵਾਲੇ ਮਹਾਪੁਰਖਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਜਿਨ੍ਹਾਂ ਵਿੱਚੋਂ ਬਾਬਾ ਸੁਚਾ ਸਿੰਘ ਜੀ ਦੀ ਬਹੁਤ ਵੱਡੀ ਪੰਥ ਨੂੰ ਦੇਣ ਰਹੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਬੁੱਢਾ ਜੀ ਇਟਰਨੈਸਨਲ ਗੁਰਮਤਿ ਗ੍ਰੰਥੀ ਸਭਾ (ਰਜਿ.) ਭਾਰਤ ਦੇ ਮੀਤ ਪ੍ਰਧਾਨ ਪੰਜਾਬ ਬਾਬਾ ਸ਼ਿੰਦਰ ਸਿੰਘ ਜੀ ਕੋਟ ਬੁੱਢਾ ਵਾਲਿਆਂ ਨੇ ਕੀਤਾ. ਉਹਨਾਂ ਕਿਹਾ ਕਿ ਗੁਰੂ ਘਰਾਂ ਦੀ ਸੇਵਾ ਲਈ ਜਾਣੇ ਜਾਣ ਵਾਲੇ ਮਹਾ ਪੁਰਖ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਜਿਨਾਂ ਦੀ ਸਿੱਖ ਕੌਮ ਨੂੰ ਬਹੁਤ ਵੱਡੀ ਦੇਣ ਹੈ ਇਸ ਸਮੇਂ ਦੁੱਖ ਪ੍ਰਗਟਾਵਾ ਕਰਦੇ ਬਾਬਾ ਸ਼ਿੰਦਰ ਸਿੰਘ ਜੀ ਨੇ ਉਹਨਾਂ ਦੇ ਜਾਣ ਨਾਲ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਿਆ ਅਸੀਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਬਾਬਾ ਜੀ ਦੀ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਸਿੱਖ ਸੰਗਤਾਂ ਨੂੰ ਭਾਣੇ ਮੰਨਣ ਦਾ ਬਲ ਬਖਸ਼ਣ
