ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦਾ ਮਲੇਸ਼ੀਆ ਵਿੱਚ ਸਵਾਗਤ ਹੈ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤੋਂ ਦੋ ਦਿਨਾਂ ਲਈ ਮਲੇਸ਼ੀਆ ਦੇ ਦੌਰੇ ਲਈ ਪਹੁੰਚੇ ਹਨ। ਅੱਜ ਮਲੇਸ਼ੀਆ ਦੇ ਕੁਆਲਾਲੰਪੁਰ ਹਵਾਈ ਅੱਡੇ ਉੱਤੇ ਪੁੱਜਣ ਮੌਕੇ ਸਥਾਨਕ ਸਿੱਖ ਸੰਗਤ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਨਾਲ ਭਰਵਾਂ ਸੁਆਗਤ ਕੀਤਾ।ਇਸ ਦੌਰੇ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਨੌਜਵਾਨ ਸਭਾ ਮਲੇਸ਼ੀਆ ਅਤੇ ਤੱਤ ਖ਼ਾਲਸਾ ਦੀਵਾਨ ਸੇਲਾਨਗੋਰ ਵੱਲੋਂ ਸਾਂਝੇ ਤੌਰ ਉੱਤੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ। ਜਥੇਦਾਰ ਗੜਗੱਜ 4 ਅਤੇ 5 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ, ਤੱਤ ਖ਼ਾਲਸਾ ਦੀਵਾਨ ਸੇਲਾਨਗੋਰ ਵਿਖੇ ਦੋ ਦਿਨ ਗੁਰਮਤਿ ਸਮਾਗਮ ਵਿੱਚ ਸੰਧਿਆ ਵੇਲੇ ਸ਼ਮੂਲੀਅਤ ਉਪਰੰਤ 6 ਅਪ੍ਰੈਲ ਨੂੰ ਭਾਰਤ ਵਾਪਸ ਪਰਤਣਗੇ।ਇਸ ਮੌਕੇ ਸ. ਬਲਦੇਵ ਸਿੰਘ ਭੋਲੇਕੇ ਨਿੱਜੀ ਸਹਾਇਕ ਸਿੰਘ ਸਾਹਿਬ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੇਖਕ ਸ. ਜਸਕਰਨ ਸਿੰਘ, ਮਲੇਸ਼ੀਆ ਦੀ ਸੰਗਤ ਵਿੱਚੋਂ ਸ. ਅਵਤਾਰ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਪੇਤਾਲਿੰਗ ਜਯਾ, ਸ. ਪਰਮਜੀਤ ਸਿੰਘ ਜਥੇਦਾਰ ਸਿੱਖ ਨੌਜਵਾਨ ਸਭਾ ਮਲੇਸ਼ੀਆ, ਸ. ਮਨਜੀਤ ਸਿੰਘ, ਸ. ਸੁਰਜੀਤ ਸਿੰਘ, ਸ. ਹਰਜੀਤ ਸਿੰਘ, ਸ. ਅਜੀਤ ਸਿੰਘ, ਸ. ਗੁਰਪਾਲ ਸਿੰਘ, ਸ. ਰੇਸ਼ਮ ਸਿੰਘ, ਸ. ਹਰਮੀਤ ਸਿੰਘ, ਸ. ਰਮਨਦੀਪ ਸਿੰਘ ਸੋਨੂ ਆਦਿ ਮੌਜੂਦ ਸਨ।

Leave a Reply

Your email address will not be published. Required fields are marked *

error: Content is protected !!