“ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ”

ਅੱਜ ਮਿਤੀ 5 ਅਪ੍ਰੈਲ 2026 ਨੂੰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ ਦੇ ਵਿਸ਼ੇਸ਼ ਉਪਰਾਲੇ ਸਦਕਾ ‘ਗੁਲੇਰ ਫ਼ਤਿਹ ਦਿਹਾੜੇ’ ਦੇ ਸੰਬੰਧ ਵਿੱਚ ਨਗਰੋਟਾ ਸੂਰੀਆਂ, ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਸਾਹਿਬਾਨ ਅਤੇ ਪੰਥ ਪ੍ਰਸਿੱਧ ਢਾਡੀ ਜਥੇ ਵੱਲੋਂ ਸੰਗਤ ਨੂੰ ਕੀਰਤਨ ਅਤੇ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਇਲਾਕਾ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *

error: Content is protected !!