ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤ-ਸੰਚਾਰ ਸਮਾਗਮ

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਸਹਿਜ ਪਾਠ ਸੰਸਥਾ ਵੱਲੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂ ਨੰਗਲ ਸ੍ਰੀ ਅੰਮ੍ਰਿਤਸਰ ਵਿਖੇ ਮਿਤੀ 5 ਅਪ੍ਰੈਲ 2026 ਨੂੰ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤ-ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 90 ਅੰਮ੍ਰਿਤ ਅਭਿਲਾਖੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਜੈਬ ਸਿੰਘ ਅਭਿਆਸੀ ਪਹੁੰਚੇ ਜਿਨ੍ਹਾਂ ਨੇ ਅਭਿਲਾਖੀਆਂ ਨੂੰ ਗੁਰੂ ਵਾਲੇ ਬਣਨ ’ਤੇ ਵਧਾਈ ਦਿੱਤੀ। ਸਮਾਗਮ ਦੌਰਾਨ ਮੈਨੇਜਰ ਸ. ਜਗਰੂਪ ਸਿੰਘ ਮਜੀਠਾ, ਮੁੱਖ ਗ੍ਰੰਥੀ ਭਾਈ ਜਗਬੀਰ ਸਿੰਘ ਨੰਗਲ ਪੰਨੂਆਂ, ਗ੍ਰੰਥੀ ਭਾਈ ਹਰਦੇਵ ਸਿੰਘ, ਪ੍ਰਚਾਰਕ ਭਾਈ ਦਿਲਬਾਗ ਸਿੰਘ ਭੰਗਾਲੀ, ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ, ਪ੍ਰਚਾਰਕ ਭਾਈ ਰਵਿੰਦਰ ਸਿੰਘ, ਪ੍ਰਚਾਰਕ ਬੀਬੀ ਤਜਿੰਦਰ ਕੌਰ, ਕਵੀਸ਼ਰ ਭਾਈ ਕੁਲਵੰਤ ਸਿੰਘ ਨਤ, ਕਵੀਸ਼ਰ ਭਾਈ ਨਰਿੰਦਰ ਸਿੰਘ ਬੱਗਾ, ਕਵੀਸ਼ਰ ਗਿਆਨੀ ਗੁਰਮੀਤ ਸਿੰਘ ਮਰੜੀ ਖੁਰਦ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!