ਬੇਅਦਬੀ ਦੇ ਮਾਮਲਿਆਂ ਨੂੰ ਹੁਣ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਨਵੇਂ ਬਿੱਲ ਰਾਹੀਂ ਦੋਸ਼ੀਆਂ ਲਈ ਕੜੀਆਂ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।ਸਰਕਾਰ ਦਾ ਮਕਸਦ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਰੋਕਣਾ ਅਤੇ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਨੂੰਨ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ।CM ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਹੋਵੇਗਾ ਅਤੇ ਧਾਰਮਿਕ ਸਹਿਯੋਗ ਤੇ ਆਦਰ ਨੂੰ ਕਾਇਮ ਰੱਖਣ ਲਈ ਸਰਕਾਰ ਵਚਨਬੱਧ ਹੈ।

