ਅੰਮ੍ਰਿਤਸਰ ਗੁਰਦੁਆਰੇ ਵਿੱਚ ਲੰਗਰ ਹਾਲ ਦੀ ਛੱਤ ਡਿੱਗਣ ਨਾਲ ਦੋ ਮੌਤਾਂ

ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਲੰਗਰ ਹਾਲ ਦੇ ਨਿਰਮਾਣ ਦੌਰਾਨ ਛੱਤ ਦੀਆਂ ਲੋਹੇ ਦੀਆਂ ਪਲੇਟਾਂ ਡਿੱਗਣ ਕਾਰਨ ਦੋ ਸੇਵਾਦਾਰ ਬੀਬੀਆਂ ਦੀ ਮੌਤ ਅਤੇ ਕਈ ਹੋਰ ਸੰਗਤਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਬੇਹੱਦ ਦੁਖਦਾਈ ਅਤੇ ਮੰਦਭਾਗੀ ਹੈ। ਇਸ ਹਾਦਸੇ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਨਾਲ ਹੀ ਜ਼ਖ਼ਮੀ ਹੋਈਆਂ ਸੰਗਤਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।ਇਹ ਸਮਾਂ ਦੁਖੀ ਪਰਿਵਾਰਾਂ ਨਾਲ ਖੜ੍ਹੇ ਹੋਣ ਅਤੇ ਜ਼ਖ਼ਮੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਹੈ। ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਨਿਰਮਾਣ ਕਾਰਜਾਂ ਦੌਰਾਨ ਸਖ਼ਤ ਅਤੇ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣੇ ਬਹੁਤ ਜ਼ਰੂਰੀ ਹਨ।

Leave a Reply

Your email address will not be published. Required fields are marked *

error: Content is protected !!