ਸਿੱਖ ਇਤਿਹਾਸ ਵਿੱਚ 28 ਮਈ ਦਾ ਦਿਨ ਬਹੁਤ ਹੀ ਮਹੱਤਵਪੂਰਨ ਮੰਨਿਆ ਜਾਂਦਾ ਹੈ, ਕਿਉਂਕਿ ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਮਨਾਇਆ ਜਾਂਦਾ ਹੈ। 1606 ਵਿੱਚ ਛੇਵੇਂ ਪਾਤਸ਼ਾਹ ਧੰਨ ਧੰਨ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਬਿਲਕੁਲ ਸਾਹਮਣੇ ਅਕਾਲ ਤਖ਼ਤ ਸਾਹਿਬ ਦੀ ਨੀਂਹ ਰੱਖੀ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਲਈ ਸਰਵਉੱਚ ਰਾਜਨੀਤਿਕ ਅਤੇ ਨਿਆਂਇਕ ਸਥਾਨ ਹੈ । ਇਹ ਸਿੱਖ ਧਰਮ ਵਿੱਚ ਮੀਰੀ-ਪੀਰੀ ਦੇ ਸਿਧਾਂਤ ਦੀ ਪ੍ਰਤੀਕ ਵਜੋਂ ਵੀ ਜਾਣਿਆ ਜਾਂਦਾ ਹੈ।
ਇਸ ਪਵਿੱਤਰ ਦਿਨ ਮੌਕੇ ਦੁਨੀਆ ਭਰ ਵਿੱਚ ਸਿੱਖ ਸੰਗਤਾਂ ਵੱਲੋਂ ਨਮਨ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ੀ ਹੋਈ ਇਸ ਅਨਮੋਲ ਵਿਰਾਸਤ ਨੂੰ ਯਾਦ ਕੀਤਾ ਜਾਂਦਾ ਹੈ।

