ਜਲਾਲਾਬਾਦ ਦੇ ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਦੀ ਘਟਨਾ। ਜਲਾਲਾਬਾਦ ਵਿਧਾਨ ਸਭਾ ਖੇਤਰ ਦੇ ਪਿੰਡ ਬਾਰੇਕੇ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਬੀਤੀ ਰਾਤ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਗੁਰੂ ਗ੍ਰੰਥ ਸਾਹਿਬ ਦਾ ਇੱਕ ਪਾਵਨ ਸਰੂਪ ਅਗਨਿ ਭੇਟ ਹੋ ਗਿਆ, ਜਿਸ ਕਾਰਨ ਇਲਾਕੇ ਵਿੱਚ ਦੁੱਖ ਅਤੇ ਚਿੰਤਾ ਦਾ ਮਾਹੌਲ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਗੁਰਦੁਆਰਾ ਸਾਹਿਬ ਵਿੱਚ ਲੱਗੇ ਪੱਖੇ ਵਿੱਚ ਕਥਿਤ ਸ਼ਾਰਟ ਸਰਕਿਟ ਤੋਂ ਅੱਗ ਲੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ, ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਲਈ ਪੁਲਿਸ ਅਤੇ ਸੰਬੰਧਤ ਅਧਿਕਾਰੀ ਜਾਂਚ ਕਰ ਰਹੇ ਹਨ।

