ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਯਾਤਰਾ ਕਰ ਰਹੀ ਇੱਕ ਸਿੰਘਣੀ ਨੇ ਰਾਹ ਦੌਰਾਨ ਆ ਰਹੀਆਂ ਮੁਸ਼ਕਲਾਂ ਬਾਰੇ ਖੁਲਾਸਾ ਕਰਦਿਆਂ ਕਿਹਾ ਕਿ ਕਈ ਥਾਵਾਂ ’ਤੇ ਗੁਰੂਘਰਾਂ ਵੱਲੋਂ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਨਹੀਂ ਮਿਲ ਰਹੀਆਂ। ਸਿੰਘਣੀ ਨੇ ਦੱਸਿਆ ਕਿ ਕਈ ਵਾਰ ਰਾਤ ਨੂੰ ਰੁਕਣ ਲਈ ਥਾਂ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਰੋਟੀ-ਪਾਣੀ ਬਾਰੇ ਪੁੱਛਿਆ ਜਾਂਦਾ ਹੈ।
ਉਸ ਨੇ ਕਿਹਾ ਕਿ ਗੁਰੂਘਰਾਂ ਦਾ ਮੁੱਖ ਮਕਸਦ ਸੰਗਤ ਦੀ ਸੇਵਾ ਕਰਨਾ ਹੈ, ਪਰ ਕੁਝ ਥਾਵਾਂ ’ਤੇ ਯਾਤਰੀਆਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ। ਸਿੰਘਣੀ ਦੇ ਇਸ ਬਿਆਨ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਚਰਚਾ ਛਿੜ ਗਈ ਹੈ ਕਿ ਪੈਦਲ ਯਾਤਰੀਆਂ ਦੀ ਸੇਵਾ ਅਤੇ ਸੰਭਾਲ ਲਈ ਹੋਰ ਵਧੇਰੇ ਯਤਨ ਕੀਤੇ ਜਾਣ ਦੀ ਲੋੜ ਹੈ।

