ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬੇਅਦਬੀ ਦੀ ਕੋਸ਼ਿਸ਼ ਦੇ ਤਾਜ਼ਾ ਮਾਮਲੇ ਨੂੰ ਲੈ ਕੇ ਭਾਈ ਵਡਾਲਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਿਹੜੇ ਆਗੂ ਪਹਿਲਾਂ ਕਈ ਮਾਮਲਿਆਂ ਵਿੱਚ ਖਾਲਸਾਈ ਰਿਵਾਇਤਾਂ ਅਤੇ ਪੰਥਕ ਫ਼ੈਸਲਿਆਂ ਦੀ ਗੱਲ ਕਰਦੇ ਸਨ, ਉਹ ਹੁਣ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕਿਉਂ ਕਰ ਰਹੇ ਹਨ।
ਭਾਈ ਵਡਾਲਾ ਨੇ ਕਿਹਾ ਕਿ ਜੇਕਰ ਹਰ ਮਾਮਲੇ ਵਿੱਚ ਕਾਨੂੰਨੀ ਪ੍ਰਕਿਰਿਆ ਦੀ ਹੀ ਗੱਲ ਕਰਨੀ ਹੈ ਤਾਂ ਫਿਰ ਪਹਿਲਾਂ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਸਟੈਂਡ ਦਾ ਵੀ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਨ ਵਿੱਚ ਕਈ ਸਵਾਲ ਹਨ, ਜਿਨ੍ਹਾਂ ਦੇ ਜਵਾਬ ਸੰਬੰਧਿਤ ਆਗੂਆਂ ਨੂੰ ਦੇਣੇ ਚਾਹੀਦੇ ਹਨ।

