ਦਰਬਾਰ ਸਾਹਿਬ ਕੰਪਲੈਕਸ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਆਇਆ ਕੈਮਰੇ ਮੂਹਰੇ, ਕਿਹਾ – “ਮੈਨੂੰ ਮਰਨ ਤੋਂ ਡਰ ਨਹੀਂ ਲੱਗਦਾ

ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਕਥਿਤ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ਨਾਲ ਜੁੜਿਆ ਵਿਅਕਤੀ ਕੈਮਰੇ ਸਾਹਮਣੇ ਆ ਕੇ ਆਪਣੇ ਬਿਆਨਾਂ ਕਾਰਨ ਮੁੜ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੈਮਰੇ ਅੱਗੇ ਗੱਲਬਾਤ ਦੌਰਾਨ ਉਸ ਨੇ ਕਿਹਾ ਕਿ ਉਸ ਨੂੰ ਮਰਨ ਦਾ ਕੋਈ ਡਰ ਨਹੀਂ ਹੈ ਅਤੇ ਉਹ ਆਪਣੇ ਪੱਖ ਨੂੰ ਸਭ ਦੇ ਸਾਹਮਣੇ ਰੱਖਣਾ ਚਾਹੁੰਦਾ ਹੈ।
ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਈ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਇਸ ਮਾਮਲੇ ਦੀ ਗੰਭੀਰ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਵੀ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਕਹੀ ਜਾ ਰਹੀ ਹੈ।

Leave a Reply

Your email address will not be published. Required fields are marked *

error: Content is protected !!