ਤਰਨ ਤਾਰਨ ਦੇ ਪਿੰਡ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਵਿੱਚ ਕਥਿਤ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਾਅਵਾ ਹੈ ਕਿ ਗੁਰੂ ਘਰ ਵਿੱਚ ਕੋਈ ਜਾਣਬੁੱਝ ਕੇ ਬੇਅਦਬੀ ਨਹੀਂ ਹੋਈ, ਸਗੋਂ ਏਅਰ ਕੰਡੀਸ਼ਨਰ (AC) ਵਿੱਚ ਤਕਨੀਕੀ ਖ਼ਰਾਬੀ ਕਾਰਨ ਅੱਗ ਲੱਗੀ ਸੀ, ਜਿਸ ਨਾਲ ਨੁਕਸਾਨ ਹੋਇਆ।ਇਸ ਮਾਮਲੇ ਨੂੰ ਲੈ ਕੇ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਬੇਅਦਬੀ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਵਡਾਲਾ ਆਹਮੋ-ਸਾਹਮਣੇ ਆ ਗਏ ਹਨ। ਪ੍ਰਬੰਧਕਾਂ ਨੇ ਕਿਹਾ ਕਿ ਘਟਨਾ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਅਤੇ ਸੰਗਤ ਵਿੱਚ ਬੇਲੋੜਾ ਭਰਮ ਪੈਦਾ ਕੀਤਾ ਗਿਆ।
ਮੌਕੇ ‘ਤੇ ਪਹੁੰਚੇ ਭਾਈ ਵਡਾਲਾ ਦਾ ਕੁਝ ਸੰਗਤਾਂ ਅਤੇ ਸੇਵਾਦਾਰਾਂ ਵੱਲੋਂ ਵਿਰੋਧ ਵੀ ਕੀਤਾ ਗਿਆ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਵੀਡੀਓਜ਼ ਵਿੱਚ ਸੰਗਤ ਵੱਲੋਂ ਸਖ਼ਤ ਨਾਰਾਜ਼ਗੀ ਜਤਾਈ ਗਈ ਅਤੇ ਦੋਸ਼ ਲਗਾਇਆ ਗਿਆ ਕਿ ਮਾਮਲੇ ਨੂੰ ਬਿਨਾਂ ਪੂਰੀ ਜਾਂਚ ਤੋਂ ਬੇਅਦਬੀ ਦਾ ਰੂਪ ਦਿੱਤਾ ਗਿਆ

