ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਸ਼ਸਤਰਾਂ ਦੇ ਦਰਸ਼ਨ

ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ॥ ਸੈਫ ਸਰੋਹੀ ਸੈਹਥੀ ਯਹੈ ਹਮਾਰੈ ਪੀਰ ॥
ਸੱਚੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਸਾਹਿਬ ਗੋਬਿੰਦ ਸਿੰਘ ਮਹਾਰਾਜ ਜੀ ਦੀ ਅਪਾਰ ਰਹਿਮਤ ਅਤੇ ਬਖਸ਼ਿਸ਼ ਸਦਕਾ, ਖਾਲਸੇ ਦੇ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੇ ਪੁਰਾਤਨ ਅਤੇ ਮੁਕੱਦਸ ਸ਼ਸਤਰਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਦਾ ਸੁਭਾਗਾ ਸਮਾਂ ਪ੍ਰਾਪਤ ਹੋਇਆ ਹੈ। ਗੁਰੂ ਕੀਆਂ ਪਿਆਰੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਅਤੇ ਬੜੇ ਹੀ ਸ਼ਰਧਾ ਭਾਵ ਨਾਲ ਹਾਜ਼ਰ ਹੋਈਆਂ ਅਤੇ ਉਹਨਾਂ ਨੇ ਗੁਰੂ ਸਾਹਿਬ ਦੇ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਕੀਤੇ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੱਚੇ ਪਾਤਸ਼ਾਹ ਦੀ ਕਿਰਪਾ ਹੈ ਕਿ ਅੱਜ ਵੀ ਸਾਡੇ ਕੋਲ ਉਹਨਾਂ ਦੇ ਪੁਰਾਤਨ ਸ਼ਸਤਰ ਮੌਜੂਦ ਹਨ ਤੇ ਅਸੀਂ ਵਡਭਾਗੇ ਹਾਂ ਕਿ ਸਾਨੂੰ ਇਨ੍ਹਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਇਹ ਇਤਿਹਾਸ ਗਵਾਹ ਹੈ ਕਿ ਗੁਰੂ ਪਾਤਸ਼ਾਹ ਜੀ ਦੇ ਦਰ-ਘਰ ਅੱਗੇ ਦੁਨੀਆ ਦਾ ਵੱਡੇ ਤੋਂ ਵੱਡਾ ਹੰਕਾਰ ਹਮੇਸ਼ਾ ਟੁੱਟਿਆ ਹੈ, ਹਾਰਦਾ ਆਇਆ ਹੈ ਅਤੇ ਅੱਗੇ ਵੀ ਹਮੇਸ਼ਾ ਹਾਰਦਾ ਹੀ ਰਹੇਗਾ। ਇਹ ਸ਼ਾਸਤਰ ਅੱਜ ਵੀ ਕੌਮ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਗੁਰੂ ਸਾਹਿਬ ਦੇ ਆਸ਼ੇ ਮੁਤਾਬਿਕ ਚੱਲਣ ਦਾ ਬਲ ਬਖਸ਼ਦੇ ਹਨ।

Leave a Reply

Your email address will not be published. Required fields are marked *

error: Content is protected !!