ਰਾਏਕੋਟ 25 ਜੂਨ – ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਬਲਜੀਤ ਸਿੰਘ ਪੁੱਤਰ ਸੁਜਾਨ ਸਿੰਘ, ਵਾਸੀ ਮੁਹੱਲਾ ਪ੍ਰੇਮ ਨਗਰ ਰਾਏਕੋਟ ਵੱਲੋਂ ਗੁਰੂ ਘਰ ਦੀ ਸੇਵਾ ਲਈ ਬੁਲੇਟ ਮੋਟਰਸਾਈਕਲ ਭੇਟ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਾਦਾ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸੇਵਾ ਕਮੇਟੀ ਵੱਲੋਂ ਬਲਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਘਰ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ।
ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਲਈ ਸੰਗਤ ਵੱਲੋਂ ਦਿੱਤਾ ਗਿਆ ਹਰ ਯੋਗਦਾਨ ਵਡਮੁੱਲਾ ਹੁੰਦਾ ਹੈ ਅਤੇ ਇਸ ਨਾਲ ਹੋਰ ਸੰਗਤ ਨੂੰ ਵੀ ਸੇਵਾ ਲਈ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਮੋਟਰਸਾਈਕਲ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਕੰਮਾਂ ਅਤੇ ਲੰਗਰ ਦੀ ਸੇਵਾ ਲਈ ਵਰਤਿਆ ਜਾਵੇਗਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਨਕੀ, ਅਕਾਊਂਟੈਂਟ ਹਰਦੀਪ ਸਿੰਘ, ਗਿਆਨੀ ਸੁਖਵਿੰਦਰ ਸਿੰਘ ਕਾਬਾਵਾਲਾ, ਹਰਜਿੰਦਰ ਸਿੰਘ ਰਿਕਾਰਡ ਕੀਪਰ, ਰਣਬੀਰ ਸਿੰਘ, ਪਰਮਜੀਤ ਸਿੰਘ ਅੱਤਵਾਲ, ਗੁਰਜੀਤ ਸਿੰਘ ਗੁੱਜਰਵਾਲ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।

