ਅੰਮ੍ਰਿਤਸਰ, 26 ਜੂਨ – ਸਿੱਖ ਪੰਥ ਦੀ ਸਰਵਉੱਚ ਧਾਰਮਿਕ ਅਥਾਰਟੀ Akal Takht Sahib ਵੱਲੋਂ ਪੰਜਾਬ ਸਰਕਾਰ ਦੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਹੱਤਵਪੂਰਨ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਆਦੇਸ਼ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਜਾਰੀ ਕੀਤੇ ਗਏ ਹਨ।ਜਾਰੀ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਦੇ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਇਸ ਐਕਟ ਸਬੰਧੀ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਪੰਥਕ ਹਲਕਿਆਂ ਵਿੱਚ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ, ਕਿਉਂਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨਾਲ ਜੁੜਿਆ ਹੋਇਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਹੈ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਸਬੰਧਿਤ ਕਿਸੇ ਵੀ ਕਾਨੂੰਨ ਜਾਂ ਸੋਧ ਬਾਰੇ ਸਪੱਸ਼ਟਤਾ ਹੋਣੀ ਜ਼ਰੂਰੀ ਹੈ। ਇਸ ਲਈ ਸੰਬੰਧਿਤ ਆਗੂਆਂ ਨੂੰ ਆਪਣਾ ਪੱਖ ਰੱਖਣ ਅਤੇ ਸੰਗਤਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਤਲਬ ਕੀਤਾ ਗਿਆ ਹੈ।ਪੰਥਕ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਦੀ ਨਜ਼ਰ ਹੁਣ 29 ਜੂਨ ਨੂੰ ਹੋਣ ਵਾਲੀ ਇਸ ਅਹਿਮ ਮੀਟਿੰਗ ਉੱਤੇ ਟਿਕੀ ਹੋਈ ਹੈ

