ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 78 ਸਿੱਖ ਵਿਧਾਇਕਾਂ ਤੇ 9 ਮੰਤਰੀਆਂ ਦੀ ਪੇਸ਼ੀ; ਬੇਅਦਬੀ ਕਾਨੂੰਨ ‘ਤੇ ਇੱਕ ਮਹੀਨੇ ਵਿੱਚ ਸੋਧ ਦੇ ਹੁਕਮ

ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026′ ਨੂੰ ਪੰਥਕ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਪਾਸ ਕਰਨ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ 78 ਸਿੱਖ ਵਿਧਾਇਕਾਂ ਅਤੇ 9 ਸਿੱਖ ਮੰਤਰੀਆਂ ਨੂੰ 29 ਜੂਨ ਨੂੰ ਤਲਬ ਕੀਤਾ। ਪੇਸ਼ੀ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਇੱਕ ਮਹੀਨੇ ਦੇ ਅੰਦਰ ਸੋਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ SGPC ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਜਤਾਈ।

Leave a Reply

Your email address will not be published. Required fields are marked *

error: Content is protected !!