ਸਿੱਖ ਸਾਮਰਾਜ ਦੇ ਮਹਾਨ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਜੀ ਦੀ 187ਵੀਂ ਬਰਸੀ ਮੌਕੇ ਭਾਰਤ ਤੋਂ 300 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪੁੱਜਿਆ। ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ), ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਲਾਹੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਜੀ ਦੀ ਸਮਾਧ ‘ਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਧਾਰਮਿਕ ਰਸਮਾਂ ਨਿਭਾਈਆਂ।ਬਰਸੀ ਸਮਾਗਮ ਦੌਰਾਨ ਕੀਰਤਨ, ਅਰਦਾਸ ਅਤੇ ਗੁਰੂ ਕਾ ਲੰਗਰ ਸਜਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਧਾਰਮਿਕ ਸਹਿਣਸ਼ੀਲਤਾ, ਨਿਆਂਪ੍ਰੀਤ ਸ਼ਾਸਨ ਅਤੇ ਸਿੱਖ ਕੌਮ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।ਇਹ ਯਾਤਰਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਧਾਰਮਿਕ ਯਾਤਰਾਵਾਂ ਦੇ ਤਹਿਤ ਕਰਵਾਈ ਗਈ, ਜਿਸ ਦੌਰਾਨ ਸ਼ਰਧਾਲੂਆਂ ਲਈ ਰਹਿਣ, ਆਵਾਜਾਈ, ਲੰਗਰ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ

