ਮੋਹਾਲੀ ਦੇ ਸੋਹਣਾ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਾਲੇ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਉੱਤਰਾਖੰਡ ਦੇ ਕਰਨਪ੍ਰਯਾਗ ਮਾਮਲੇ ਵਿੱਚ ਜ਼ਮਾਨਤ ‘ਤੇ ਰਿਹਾਅ ਹੋ ਕੇ ਪਰਤੇ ਚਾਰ ਨਿਹੰਗ ਸਿੰਘਾਂ ਦੇ ਸਵਾਗਤ ਦੌਰਾਨ ਦੋਵੇਂ ਪੱਖ ਆਮਨੇ-ਸਾਮਨੇ ਆ ਗਏ। ਦੋਵੇਂ ਧੜਿਆਂ ਵਿਚਾਲੇ ਤਿੱਖੀ ਬਹਿਸ ਤੋਂ ਬਾਅਦ ਧੱਕਾ-ਮੁੱਕੀ ਅਤੇ ਝੜਪ ਹੋਈ, ਜਿਸ ਨਾਲ ਗੁਰਦੁਆਰਾ ਪਰਿਸਰ ਵਿੱਚ ਕੁਝ ਸਮੇਂ ਲਈ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਹਾਲੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਾਲਾਤ ਨੂੰ ਕਾਬੂ ਵਿੱਚ ਕਰ ਲਿਆ। ਪੁਲਿਸ ਨੇ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਇਲਾਕੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਤਾਇਨਾਤ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ‘ਤੇ ਵਿਸ਼ਵਾਸ ਨਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ |

