ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ; ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰਪੁਰਬ

ਛੇਵੇਂ ਪਾਤਸ਼ਾਹ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ। ਗੁਰਦੁਆਰਾ ਸਾਹਿਬਾਨਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਗੁਰਬਾਣੀ ਕੀਰਤਨ, ਕਥਾ ਅਤੇ ਗੁਰੂ ਕਾ ਲੰਗਰ ਸਜਾਏ ਗਏ। ਸੰਗਤਾਂ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਮੀਰੀ-ਪੀਰੀ, ਧਰਮ ਦੀ ਰੱਖਿਆ, ਨਿਆਂ ਅਤੇ ਮਨੁੱਖਤਾ ਦੀ ਸੇਵਾ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਇਸ ਪਾਵਨ ਦਿਹਾੜੇ ਮੌਕੇ ਸੰਗਤਾਂ ਨੇ ਇੱਕ-ਦੂਜੇ ਨੂੰ “ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ” ਦੇ ਕੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Leave a Reply

Your email address will not be published. Required fields are marked *

error: Content is protected !!