ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਦੇਸ਼ ਅਤੇ ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿੱਚ ਛੇਵੇਂ ਪਾਤਸ਼ਾਹ Guru Hargobind Sahib ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਕੀਰਤਨ ਦਰਬਾਰ ਸਜੇ ਅਤੇ ਗੁਰੂ ਸਾਹਿਬ ਜੀ ਦੇ ਜੀਵਨ, ਮੀਰੀ-ਪੀਰੀ ਦੇ ਸਿਧਾਂਤ ਅਤੇ ਸਿੱਖ ਪੰਥ ਲਈ ਉਨ੍ਹਾਂ ਦੀਆਂ ਮਹਾਨ ਦੇਣਾਂ ਬਾਰੇ ਕਥਾ-ਵਿਚਾਰ ਹੋਏ। ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ ਅਤੇ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਗਈ। ਕਈ ਥਾਵਾਂ ‘ਤੇ ਧਾਰਮਿਕ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

Leave a Reply

Your email address will not be published. Required fields are marked *

error: Content is protected !!