ਸਿੱਖ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਦੀ ਮੰਗ – ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਰੱਦ ਕੀਤਾ ਜਾਵੇ….

ਚੰਡੀਗੜ੍ਹ ਵਿੱਚ ਹੋਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸਿੱਖ ਵਿਦਵਾਨਾਂ, ਕਾਨੂੰਨੀ ਮਾਹਿਰਾਂ ਅਤੇ ਪੰਥਕ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਤੋਂ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਧਰਮ ਨਾਲ ਜੁੜੇ ਧਾਰਮਿਕ ਮਾਮਲਿਆਂ ਦਾ ਫ਼ੈਸਲਾ ਪੰਥਕ ਸੰਸਥਾਵਾਂ ਦੇ ਅਧਿਕਾਰ ਖੇਤਰ ਵਿੱਚ ਹੋਣਾ ਚਾਹੀਦਾ ਹੈ, ਨਾ ਕਿ ਸਰਕਾਰੀ ਕਾਨੂੰਨਾਂ ਰਾਹੀਂ। ਰਿਟਾਇਰਡ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਕਾਨੂੰਨ ਦੀਆਂ ਕੁਝ ਧਾਰਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਮਰਿਆਦਾ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਧਾਰਮਿਕ ਮਸਲਿਆਂ ਵਿੱਚ ਸਰਕਾਰੀ ਦਖ਼ਲ ਦਾ ਰਾਹ ਖੋਲ੍ਹਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਪਰ ਕਾਨੂੰਨ ਦਾ ਮੌਜੂਦਾ ਰੂਪ ਪੰਥਕ ਸਹਿਮਤੀ ਤੋਂ ਬਿਨਾਂ ਬਣਾਇਆ ਗਿਆ ਹੈ। ਵਿਦਵਾਨਾਂ ਨੇ ਇਹ ਵੀ ਦੋਸ਼ ਲਾਇਆ ਕਿ ਕਾਨੂੰਨ ਬਣਾਉਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ, SGPC ਅਤੇ ਹੋਰ ਪੰਥਕ ਸੰਸਥਾਵਾਂ ਨਾਲ ਪੂਰੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਾਰਨ ਸਿੱਖ ਭਾਈਚਾਰੇ ਵਿੱਚ ਕਾਨੂੰਨ ਨੂੰ ਲੈ ਕੇ ਚਿੰਤਾਵਾਂ ਪੈਦਾ ਹੋਈਆਂ ਹਨ। ਇਸੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਪਹਿਲਾਂ ਪੰਜਾਬ ਸਰਕਾਰ ਨੂੰ ਕਾਨੂੰਨ ਦੀਆਂ ਇਤਰਾਜ਼ਯੋਗ ਧਾਰਾਵਾਂ ਵਿੱਚ ਸੋਧ ਕਰਨ ਅਤੇ ਤਦ ਤੱਕ ਇਸ ਦੀ ਅਮਲਵਾਰੀ ਰੋਕਣ ਲਈ ਕਹਿ ਚੁੱਕਾ ਹੈ।

Leave a Reply

Your email address will not be published. Required fields are marked *

error: Content is protected !!